...ਜਦੋਂ ਕੇਂਦਰੀ ਮੰਤਰੀ ਨੇ ਫਿਰੋਜ਼ਪੁਰ 'ਚ ਗਰਭਵਤੀਆਂ ਦੀ ਕੀਤੀ ਗੋਦ ਭਰਾਈ ਦੀ ਰਸਮ, ਜ਼ਿਲ੍ਹੇ ਦੇ ਦੌਰੇ ਦੌਰਾਨ ਸਾਹਮਣੇ ਆਈ ਫਰਾਖ਼ਦਿਲੀPublish Date:Thu, 28 Apr 2022 11:55 PM (IST)

Apr 28,2022


...ਜਦੋਂ ਕੇਂਦਰੀ ਮੰਤਰੀ ਨੇ ਫਿਰੋਜ਼ਪੁਰ 'ਚ ਗਰਭਵਤੀਆਂ ਦੀ ਕੀਤੀ ਗੋਦ ਭਰਾਈ ਦੀ ਰਸਮ, ਜ਼ਿਲ੍ਹੇ ਦੇ ਦੌਰੇ ਦੌਰਾਨ ਸਾਹਮਣੇ ਆਈ ਫਰਾਖ਼ਦਿਲੀ

Publish Date:Thu, 28 Apr 2022 11:55 PM (IST)

ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ: ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਅਧੀਨ ਫਿਰੋਜ਼ਪੁਰ ਵਿਚ ਕੀਤੇ ਗਏ ਕੰਮਾਂ ਦੀ ਸਮੀਖਿਆ ਕਰਨ ਲਈ ਕੇਂਦਰੀ ਹਾਊਸਿੰਗ ਐਂਡ ਅਰਬਨ ਅਫੇਅਰ ਅਤੇ ਪੈਟਰੋਲੀਅਮ ਐਂਡ ਨੈਚਰੁਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਫਿਰੋਜ਼ਪੁਰ ਜ਼ਿਲ੍ਹੇ ਦਾ ਦੌਰਾ ਕੀਤਾ।

ਇਸ ਮੌਕੇ ਕੇਂਦਰੀ ਮੰਤਰੀ ਨੇ ਪਹਿਲਾਂ ਆਂਗਨਵੜੀ ਸੈਂਟਰ ਪਿੰਡ ਸਤੀਏ ਵਾਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਆਂਗਨਵੜੀ ਸੈਂਟਰ ਨਾਲ ਸਬੰਧਤ ਵਿਭਾਗ ਤੋਂ ਜ਼ਿਲ੍ਹੇ ਵਿਚ ਆਂਗਨਵੜੀ ਸੈਂਟਰਾਂ ਦੀ ਜਾਣਕਾਰੀ ਲਈ ਅਤੇ ਵਿਭਾਗੀ ਅਧਿਕਾਰੀ ਤੋਂ ਪੁੱਛਿਆ ਕਿ ਹੁਣ ਤੱਕ ਕਿੰਨੇ ਆਂਗਨਵੜੀ ਸੈਂਟਰ ਮੋਡਰਨਾਈਜ਼ ਕੀਤੇ ਗਏ ਹਨ ਅਤੇ ਕਿੰਨੇ ਪੈਂਡਿੰਗ ਹਨ। ਇਸ ਦੌਰਾਨ ਉਨ੍ਹਾ ਪੋਸ਼ਣ ਅਭਿਆਨ ਤਹਿਤ ਗਰਭਵਤੀਆਂ ਨੂੰ ਦਿੱਤੀ ਜਾਂਦੀ ਡਾਈਟ ਬਾਰੇ ਵੀ ਜਾਣਕਾਰੀ ਲਈ। ਆਂਗਨਵੜੀ ਸੈਂਟਰਾ ਵਿਖੇ ਉਹ ਛੋਟੇ ਬੱਚਿਆਂ ਨਾਲ ਰੁਬਰੂ ਵੀ ਹੋਏ ਅਤੇ ਨਾਲ ਹੀ ਕੁੱਝ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਕੀਤੀ ਗਈ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿਚ ਵਿਕਾਸ ਦੇ ਕੰਮਾਂ ਲਈ ਦਿੱਤੇ ਗਏ ਫੰਡਾਂ ਦੀ ਵਰਤੋਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਪੈਂਡਿੰਗ ਕੰਮਾ ਨੂੰ ਜਲਦ ਪੂਰਾ ਕਰਨ ਲਈ ਕਿਹਾ। ਉਨ੍ਹਾਂ ਵਿਕਾਸ ਦੇ ਕੰਮਾਂ ਲਈ ਦਿੱਤੇ ਜਾਣ ਵਾਲੇ ਫੰਡਾਂ ਦੀ ਸਮੇਂ ਸਿਰ ਵਰਤੋਂ ਕੀਤੇ ਜਾਣ ਲਈ ਆਖਿਆ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਨਾਲ ਹੀ ਜ਼ਿਲ੍ਹੇ ਦੀ ਰੈਕਿੰਗ ਬਣਦੀ ਹੈ ਅਤੇ ਜੇਕਰ ਵਿਕਾਸ ਦੇ ਕੰਮਾ ਵਿਚ ਦੇਰੀ ਹੁੰਦੀ ਹੈ ਤਾਂ ਜ਼ਿਲ੍ਹੇ ਦੀ ਰੈਕਿੰਗ ਥੱਲੇ ਆ ਜਾਂਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਸਿੱਖਿਆ, ਸਿਹਤ, ਖੇਤੀਬਾੜੀ ਸਮੇਤ ਹੋਰ ਖੇਤਰਾਂ ਵਿਚ ਹੁਣ ਤੱਕ ਦੀ ਪਰਫਾਰਮੈਂਸ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਪਰਫਾਰਮੈਂਸ ਵਿਚ ਪਹਿਲਾਂ ਨਾਲੋਂ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਕੰਮਾਂ ਵਿਚ ਤੇਜੀ ਲਿਆ ਕੇ ਹੋਰ ਵਾਧਾ ਕੀਤਾ ਜਾਵੇਗਾ।


ਨਾਜਾਇਜ਼ ਸਬੰਧਾਂ ਨੂੰ ਲੈ ਕੇ ਪਿਓ ਨੇ ਇੱਟ ਮਾਰ ਕੇ ਕੀਤਾ ਧੀ ਦਾ ਕਤਲ
ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਕੁਝ ਪ੍ਰਾਜੈਕਟ ਜਿਵੇਂ ਕਿ ਸਿਵਲ ਹਸਪਤਾਲ ਦੀ ਰੈਨੋਵੇਸ਼ਨ, ਆਂਗਨਵੜੀ ਸੈਂਟਰਾਂ ਦੀ ਮੋਡਰਨਾਈਜੇਸ਼ਨ, ਪੀਐਚਸੀ ਸੈਂਟਰ ਅਤੇ ਹੋਰ ਮੈਡੀਕਲ ਅਕਿਊਪਮੈਂਟ ਆਦਿ ਬਾਰੇ ਵੀ ਜਾਣੂ ਕਰਵਾਇਆ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਲਈ ਹੋਰ ਫੰਡ ਅਤੇ ਮਸ਼ੀਨਰੀ ਦੀ ਡਿਮਾਂਡ ਰੱਖੀ ਗਈ। ਜਿਸ 'ਤੇ ਕੇਂਦਰੀ ਮੰਤਰੀ ਨੇ ਜ਼ਿਲ੍ਹੇ ਦੀ ਤਰੱਕੀ ਲਈ ਐਸਪੀਰੇਸ਼ਨਲ ਪ੍ਰੋਗਰਾਮ ਅਧੀਨ ਹੋਰ ਫੰਡ ਦੇਣ ਦਾ ਭਰੋਸਾ ਦੁਆਇਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਸੂਬੇ ਦੇ ਹਰ ਜ਼ਿਲ੍ਹੇ ਨੂੰ ਵਿਕਾਸ, ਸਿੱਖਿਆ ਅਤੇ ਸਿਹਤ ਪੱਖੋਂ ਵਧੀਆ ਬਣਾਉਣਾ ਹੈ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਦੀਆਂ ਹੋਰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭਪਾਤਰੀਆਂ ਨੂੰ ਦਿੱਤੇ ਜਾਂਦੇ ਲਾਭ ਬਾਰੇ ਵੀ ਵਿਚਾਰ ਚਰਚਾ ਕੀਤੀ।

ਉੱਧਰ ਸੀਨੀਅਰ ਭਾਜਪਾਈ ਆਗੂ ਗੁਰਪ੍ਰਵੇਜ਼ ਸਿੰਘ ਸ਼ੈਲੇ ਸੰਧੂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਕੰਡਿਆਲੀ ਤਾਰ ਕਾਰਨ ਸਰਹੱਦੀ ਕਿਸਾਨਾਂ ਨੂੰ ਹੋ ਰਹੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸਿੰਘ ਸੋਹਲ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸੀਨੀਅਰ ਭਾਜਪਾਈ ਆਗੂ ਗੁਰਪ੍ਰਵੇਜ਼ ਸਿੰਘ ਸ਼ੈਲੀ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ, ਐੱਸਡੀਐੱਮ ਓਮ ਪ੍ਰਕਾਸ਼, ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ, ਪ੍ਰੋਗਰਾਮ ਅਫਸਰ ਰਤਨਦੀਪ ਸੰਧੂ, ਸਮੇਤ ਵਿਭਾਗਾਂ ਦੇ ਅਧਿਕਾਰੀ ਮੌਜ਼ੂਦ ਸਨ।

ਕੇਂਦਰੀ ਮੰਤਰੀ ਦੀ ਫਰਾਖ਼ਦਿਲੀ ਆਈ ਸਾਹਮਣੇ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਫਰਾਖ਼ਦਿਲੀ ਉਸ ਵੇਲੇ ਸਾਹਮਣੇ ਆਈ ਜਦੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਚ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਉਹ ਦਫ਼ਤਰ ਵਿੱਚੋਂ ਬਾਹਰ ਨਿਕਲੇ ਤਾਂ ਉੱਥੇ ਬੈਠੇ ਇੱਕ ਅੰਗਹੀਣ ਵਿਅਕਤੀ ਵੱਲੋਂ ਕੇਂਦਰੀ ਮੰਤਰੀ ਤੋਂ ਬੈਟਰੀ ਨਾਲ ਚੱਲਣ ਵਾਲੀ ਟਰਾਈਸਾਈਕਲ ਦੀ ਮੰਗ ਕੀਤੀ ਗਈ, ਜੋ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਪੂਰੀ ਕਰਨ ਲਈ ਆਦੇਸ਼ ਕੀਤੇ।






Related Media